12
ਧੰਨਵਾਦ ਦਾ ਗੀਤ
1 ਉਸ ਦਿਨ ਤੂੰ ਆਖੇਂਗਾ, ਹੇ ਯਹੋਵਾਹ, ਮੈਂ ਤੇਰਾ ਧੰਨਵਾਦ ਕਰਾਂਗਾ, ਭਾਵੇਂ ਤੂੰ ਮੇਰੇ ਨਾਲ ਗੁੱਸੇ ਸੀ, ਪਰ ਤੇਰਾ ਕ੍ਰੋਧ ਟਲ ਗਿਆ ਹੈ ਅਤੇ ਤੂੰ ਮੈਨੂੰ ਦਿਲਾਸਾ ਦਿੱਤਾ ਹੈ।
2 ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ।
3 ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ।
4 ਅਤੇ ਉਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਵਰਣਨ ਕਰੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ।
5 ਯਹੋਵਾਹ ਲਈ ਗਾਓ, ਕਿਉਂ ਜੋ ਉਸ ਨੇ ਸ਼ਾਨਦਾਰ ਕੰਮ ਕੀਤੇ ਹਨ, ਇਹ ਸਾਰੀ ਧਰਤੀ ਵਿੱਚ ਜਾਣਿਆ ਜਾਵੇ।
6 ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ।