47
ਬਾਬਲ ਦੀ ਸਜ਼ਾ
ਹੇ ਬਾਬਲ ਦੀ ਕੁਆਰੀਏ ਧੀਏ, ਹੇਠਾਂ ਆ ਕੇ ਖ਼ਾਕ ਵਿੱਚ ਬੈਠ! ਹੇ ਕਸਦੀਆਂ ਦੀ ਧੀਏ, ਸਿੰਘਾਸਣ ਬਿਨ੍ਹਾਂ ਥੱਲੇ ਬੈਠ, ਕਿਉਂ ਜੋ ਤੂੰ ਅੱਗੇ ਨੂੰ ਸੋਹਲ ਅਤੇ ਕੋਮਲ ਨਾ ਸਦਾਵੇਂਗੀ! ਚੱਕੀ ਲੈ ਅਤੇ ਆਟਾ ਪੀਹ, ਆਪਣਾ ਬੁਰਕਾ ਲਾਹ, ਘੱਗਰਾ ਚੁੱਕ ਲੈ, ਲੱਤਾਂ ਨੰਗੀਆਂ ਕਰ, ਨਦੀਆਂ ਤੋਂ ਪਾਰ ਲੰਘ! ਤੇਰਾ ਨੰਗੇਜ਼ ਉਘਾੜਿਆ ਜਾਵੇਗਾ, ਸਗੋਂ ਤੇਰੀ ਲਾਜ ਦਿੱਸੇਗੀ, ਮੈਂ ਬਦਲਾ ਲਵਾਂਗਾ, ਮੈਂ ਕਿਸੇ ਮਨੁੱਖ ਦਾ ਪੱਖ ਨਹੀਂ ਕਰਾਂਗਾ।
ਸਾਡੇ ਛੁਟਕਾਰਾ ਦੇਣ ਵਾਲੇ ਦਾ ਨਾਮ ਸੈਨਾਂ ਦਾ ਯਹੋਵਾਹ ਅਤੇ ਇਸਰਾਏਲ ਦਾ ਪਵਿੱਤਰ ਪੁਰਖ ਹੈ।
ਹੇ ਕਸਦੀਆਂ ਦੀਏ ਧੀਏ, ਚੁੱਪ ਕਰ ਕੇ ਬੈਠ! ਅਤੇ ਹਨੇਰੇ ਵਿੱਚ ਜਾ ਪੈ, ਕਿਉਂ ਜੋ ਤੂੰ ਅੱਗੇ ਨੂੰ ਰਾਜਾਂ ਦੀ ਮਲਕਾ ਨਾ ਸਦਾਵੇਂਗੀ! ਮੈਂ ਆਪਣੀ ਪਰਜਾ ਉੱਤੇ ਗੁੱਸੇ ਹੋਇਆ, ਮੈਂ ਆਪਣੀ ਮਿਰਾਸ ਨੂੰ ਭਰਿਸ਼ਟ ਕਰ ਕੇ ਤੇਰੇ ਹੱਥ ਵਿੱਚ ਦੇ ਦਿੱਤਾ, ਤੂੰ ਉਹਨਾਂ ਉੱਤੇ ਰਹਮ ਨਹੀਂ ਕੀਤਾ, ਤੂੰ ਬਜ਼ੁਰਗਾਂ ਉੱਤੇ ਆਪਣਾ ਜੂਲਾ ਬਹੁਤ ਭਾਰੀ ਕੀਤਾ। ਤੂੰ ਆਖਿਆ, ਮੈਂ ਸਦਾ ਲਈ ਮਲਕਾ ਰਹਾਂਗੀ! ਐਥੋਂ ਤੱਕ ਕਿ ਤੂੰ ਇਨ੍ਹਾਂ ਗੱਲਾਂ ਨੂੰ ਮਨ ਵਿੱਚ ਨਹੀਂ ਰੱਖਿਆ, ਨਾ ਹੀ ਇਹ ਯਾਦ ਰੱਖਿਆ ਕਿ ਇਸ ਦਾ ਕੀ ਫਲ ਹੋਵੇਗਾ।
ਹੁਣ ਤੂੰ ਇਹ ਸੁਣ ਲੈ, ਹੇ ਮੌਜਣੇ! ਜਿਹੜੀ ਨਿਸ਼ਚਿੰਤ ਬੈਠਦੀ ਹੈਂ, ਅਤੇ ਆਪਣੇ ਦਿਲ ਵਿੱਚ ਆਖਦੀ ਹੈਂ, ਮੈਂ ਹੀ ਹਾਂ ਅਤੇ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ! ਮੈਂ ਵਿਧਵਾ ਹੋ ਕੇ ਨਾ ਬੈਠਾਂਗੀ, ਅਤੇ ਨਾ ਮੈਂ ਆਪਣੇ ਬੱਚਿਆਂ ਨੂੰ ਖੋਹਣ ਦਾ ਦੁੱਖ ਜਾਣਾਂਗੀ। ਪਰ ਇਹ ਦੋਵੇਂ ਗੱਲਾਂ ਤੇਰੇ ਉੱਤੇ ਆ ਪੈਣਗੀਆਂ, ਇੱਕੇ ਦਿਨ ਇੱਕ ਪਲ ਵਿੱਚ ਬੱਚਿਆਂ ਨੂੰ ਖੋਹਣਾ ਅਤੇ ਰੰਡੇਪਾ! ਉਹ ਪੂਰੇ ਮਾਪ ਦੇ ਅਨੁਸਾਰ ਤੇਰੇ ਉੱਤੇ ਆ ਪੈਣਗੇ, ਭਾਵੇਂ ਤੇਰੀ ਜਾਦੂਗਰੀ ਵੱਧ ਅਤੇ ਤੇਰੀ ਝਾੜਾ-ਫੂਕੀ ਬਹੁਤ ਵਾਫ਼ਰ ਹੋਵੇ।
10 ਤੂੰ ਆਪਣੀ ਬਦੀ ਉੱਤੇ ਭਰੋਸਾ ਰੱਖਿਆ, ਤੂੰ ਆਖਿਆ, ਕੋਈ ਮੈਨੂੰ ਵੇਖਦਾ ਨਹੀਂ, ਤੇਰੀ ਬੁੱਧ ਅਤੇ ਤੇਰੇ ਗਿਆਨ ਨੇ ਤੈਨੂੰ ਕੁਰਾਹੇ ਪਾਇਆ, ਤੂੰ ਆਪਣੇ ਮਨ ਵਿੱਚ ਆਖਿਆ ਸੀ, ਮੈਂ ਹੀ ਹਾਂ ਅਤੇ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ! 11 ਬਿਪਤਾ ਤੇਰੇ ਉੱਤੇ ਆ ਪਵੇਗੀ, ਤੂੰ ਉਸ ਤੋਂ ਬਚਣ ਦਾ ਮੰਤਰ ਨਹੀਂ ਜਾਣੇਂਗੀ, ਬਰਬਾਦੀ ਤੇਰੇ ਉੱਤੇ ਡਿੱਗੇਗੀ, ਤੂੰ ਉਹ ਨੂੰ ਹਟਾ ਨਹੀਂ ਸਕੇਂਗੀ, ਤਬਾਹੀ ਅਚਾਨਕ ਤੇਰੇ ਉੱਤੇ ਆਵੇਗੀ, ਜਿਸ ਨੂੰ ਤੂੰ ਜਾਣਦੀ ਵੀ ਨਹੀਂ।
12 ਤੂੰ ਆਪਣੀਆਂ ਝਾੜਾ-ਫੂਕੀਆਂ ਵਿੱਚ, ਅਤੇ ਆਪਣੀਆਂ ਜਾਦੂਗਰੀਆਂ ਦੇ ਵਾਧੇ ਵਿੱਚ ਕਾਇਮ ਰਹਿ, ਜਿਨ੍ਹਾਂ ਵਿੱਚ ਤੂੰ ਆਪਣੀ ਜੁਆਨੀ ਤੋਂ ਮਿਹਨਤ ਕੀਤੀ, ਸ਼ਾਇਦ ਤੈਨੂੰ ਲਾਭ ਹੋ ਸਕੇ, ਸ਼ਾਇਦ ਤੂੰ ਉਹਨਾਂ ਨੂੰ ਡਰਾ ਸਕੇਂ! 13 ਤੂੰ ਆਪਣੀਆਂ ਬਹੁਤੀਆਂ ਸਲਾਹਾਂ ਨਾਲ ਥੱਕ ਗਈ, ਅਕਾਸ਼ ਦੇ ਜਾਂਚਣ ਵਾਲੇ, ਤਾਰਿਆਂ ਦੇ ਵੇਖਣ ਵਾਲੇ, ਨਵੇਂ ਚੰਦ ਦੇ ਟੇਵੇ ਲਾਉਣ ਵਾਲੇ, ਉਹ ਖੜ੍ਹੇ ਹੋ ਜਾਣ ਅਤੇ ਤੈਨੂੰ ਉਨ੍ਹਾਂ ਗੱਲਾਂ ਤੋਂ ਬਚਾਉਣ, ਜਿਹੜੀਆਂ ਤੇਰੇ ਉੱਤੇ ਬੀਤਣਗੀਆਂ!
14 ਵੇਖੋ, ਉਹ ਕੱਖ ਵਾਂਗੂੰ ਹੋਣਗੇ, ਅੱਗ ਉਹਨਾਂ ਨੂੰ ਸਾੜੇਗੀ, ਉਹ ਆਪਣੇ ਆਪ ਨੂੰ ਲੰਬ ਦੇ ਜ਼ੋਰ ਤੋਂ ਨਹੀਂ ਛੁਡਾ ਸਕਣਗੇ, ਇਹ ਕੋਲੇ ਸੇਕਣ ਲਈ ਨਹੀਂ ਹੋਣਗੇ, ਨਾ ਅਜਿਹੀ ਅੱਗ ਜਿਸ ਦੇ ਨੇੜੇ ਕੋਈ ਬੈਠ ਸਕੇ! 15 ਜਿਨ੍ਹਾਂ ਲਈ ਤੂੰ ਮਿਹਨਤ ਕੀਤੀ, ਉਹ ਤੇਰੇ ਲਈ ਅਜਿਹੇ ਹੋਣਗੇ, ਜਿਹੜੇ ਤੇਰੇ ਨਾਲ ਤੇਰੀ ਜੁਆਨੀ ਤੋਂ ਵਪਾਰ ਕਰਦੇ ਸਨ, ਉਹ ਸਾਰੇ ਆਪਣੇ-ਆਪਣੇ ਥਾਵਾਂ ਨੂੰ ਖਿਸਕ ਜਾਣਗੇ, ਤੈਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ।