133
ਭਰਾਵਾਂ ਦੀ ਏਕਤਾ ਧੰਨ ਹੈ
ਦਾਊਦ ਦਾ ਯਾਤਰਾ ਦਾ ਗੀਤ
1 ਵੇਖੋ, ਕਿੰਨ੍ਹਾਂ ਚੰਗਾ ਅਤੇ ਸੋਹਣਾ ਹੈ
ਕਿ ਵਿਸ਼ਵਾਸੀ ਮਿਲ-ਜੁਲ ਕੇ ਵੱਸਣ!
2 ਇਹ ਉਸ ਖਾਲ਼ਸ ਤੇਲ ਦੀ ਤਰ੍ਹਾਂ ਹੈ,
ਜਿਹੜਾ ਸਿਰ ਉੱਤੋਂ ਚੋ ਕੇ ਦਾੜ੍ਹੀ ਉੱਤੇ,
ਅਰਥਾਤ ਹਾਰੂਨ ਦੀ ਦਾੜ੍ਹੀ ਉੱਤੋਂ ਚੋ ਕੇ
ਉਸ ਦੀ ਪੁਸ਼ਾਕ ਦੀ ਸਿਰੇ ਤੱਕ ਪਹੁੰਚ ਗਿਆ।
3 ਇਹ ਹਰਮੋਨ ਦੀ ਤ੍ਰੇਲ ਦੀ ਤਰ੍ਹਾਂ ਹੈ,
ਜੋ ਸੀਯੋਨ ਦੇ ਪਰਬਤ ਉੱਤੇ ਪੈਂਦੀ ਹੈ,
ਤਾਂ ਹੀ ਉੱਥੇ ਯਹੋਵਾਹ ਨੇ ਬਰਕਤ ਦਾ,
ਅਰਥਾਤ ਸਦੀਪਕ ਜੀਵਨ ਦਾ ਹੁਕਮ ਦਿੱਤਾ ਹੈ।