52
ਪਰਮੇਸ਼ੁਰ ਦਾ ਨਿਆਂ ਅਤੇ ਕਿਰਪਾ
ਪ੍ਰਧਾਨ ਵਜਾਉਣ ਵਾਲੇ ਦੇ ਲਈ ਮਸ਼ਕੀਲ ਉੱਤੇ ਦਾਊਦ ਦਾ ਭਜਨ ਜਦੋਂ ਦੋਏਗ ਅਦੋਮੀ ਨੇ ਸ਼ਾਊਲ ਨੂੰ ਦੱਸਿਆ ਕਿ ਦਾਊਦ ਅਹੀਮਲਕ ਦੇ ਘਰ ਗਿਆ ਹੈ।
ਹੇ ਸੂਰਬੀਰ, ਤੂੰ ਬੁਰਿਆਈ* ਉੱਤੇ ਕਿਉਂ ਘਮੰਡ ਕਰਦਾ ਹੈਂ?
ਪਰਮੇਸ਼ੁਰ ਦੀ ਦਯਾ ਸਦੀਪਕ ਰਹਿੰਦੀ ਹੈ।
ਹੇ ਛਲੀਏ, ਤੇਰੀ ਜੀਭ ਬੁਰਿਆਈ ਦੀਆਂ ਯੋਜਨਾਵਾਂ
ਤਿੱਖੇ ਉਸਤਰੇ ਵਾਂਗੂੰ ਕਰਦੀ ਹੈ!
ਤੂੰ ਬੁਰਿਆਈ ਨੂੰ ਭਲਿਆਈ ਨਾਲੋਂ,
ਅਤੇ ਝੂਠ ਬੋਲਣ ਨੂੰ ਸੱਚ ਬੋਲਣ ਨਾਲੋਂ ਵਧੇਰੇ ਪ੍ਰੇਮ ਰੱਖਦਾ ਹੈਂ। ਸਲਹ।
ਹੇ ਛਲ ਵਾਲੀ ਜੀਭ,
ਤੂੰ ਸਾਰੀਆਂ ਹਲਾਕ ਕਰਨ ਵਾਲਿਆਂ ਗੱਲਾਂ ਨਾਲ ਪ੍ਰੀਤ ਰੱਖਦੀ ਹੈਂ!
ਪਰਮੇਸ਼ੁਰ ਵੀ ਤੈਨੂੰ ਸਦਾ ਲਈ ਕੱਢ ਸੁੱਟੇਗਾ,
ਉਹ ਤੈਨੂੰ ਫੜ੍ਹ ਕੇ ਤੇਰੇ ਤੰਬੂ ਵਿੱਚੋਂ ਉਖੇੜ ਛੱਡੇਗਾ,
ਅਤੇ ਜੀਉਣ ਦੀ ਧਰਤੀ ਵਿੱਚੋਂ ਤੇਰੀ ਜੜ੍ਹ ਪੁੱਟ ਦੇਵੇਗਾ! ਸਲਹ।
ਧਰਮੀ ਵੀ ਵੇਖਣਗੇ ਅਤੇ ਡਰਨਗੇ,
ਅਤੇ ਉਸ ਉੱਤੇ ਹੱਸਣਗੇ,
ਵੇਖੋ, ਇਹ ਓਹੋ ਮਨੁੱਖ ਹੈ ਜਿਸ ਨੇ ਪਰਮੇਸ਼ੁਰ ਨੂੰ
ਆਪਣਾ ਗੜ੍ਹ ਨਹੀਂ ਮੰਨਿਆ ਸੀ,
ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ,
ਅਤੇ ਆਪਣੇ ਲੋਭ ਵਿੱਚ ਪੱਕਾ ਸੀ!
ਪਰ ਮੈਂ ਤਾਂ ਪਰਮੇਸ਼ੁਰ ਦੇ ਘਰ ਵਿੱਚ ਜ਼ੈਤੂਨ ਦੇ ਹਰੇ ਭਰੇ
ਰੁੱਖ ਵਰਗਾ ਹਾਂ,
ਮੈਂ ਪਰਮੇਸ਼ੁਰ ਦੀ ਦਯਾ ਉੱਤੇ ਸਦਾ ਹੀ
ਭਰੋਸਾ ਰੱਖਿਆ ਹੈ।
ਮੈਂ ਸਦਾ ਤੇਰਾ ਧੰਨਵਾਦ ਕਰਾਂਗਾ,
ਕਿਉਂ ਜੋ ਤੂੰ ਇਹ ਕੀਤਾ ਹੈ,
ਅਤੇ ਮੈਂ ਤੇਰੇ ਨਾਮ ਉੱਤੇ ਭਰੋਸਾ ਰੱਖਿਆ ਅਤੇ ਉਹ ਭਲਾ ਹੈ
ਅਤੇ ਤੇਰੇ ਸੰਤਾਂ ਦੇ ਅੱਗੇ ਤੇਰੀ ਉਸਤਤ ਕਰਾਂਗਾ
* 52:1 ਪਰਮੇਸ਼ੁਰ ਦੇ ਲੋਕਾਂ ਦੇ ਵਿਰੁੱਧ 52:9 ਮੈਂ ਤੇਰੇ ਨਾਮ ਵਿੱਚ ਉਡੀਕ ਕਰਾਂਗਾ ਜੋ ਤੇਰੇ ਸੰਤਾਂ ਅੱਗੇ ਭਲਾ ਹੈ